Shabad
ਗੁਰਸਿਖੁ ਸਿਖੁ ਗੁਰ ਸੋਇ ਅਲਖੁ ਲਖਾਇਆ ।
ਗੁਰ ਦੀਖਿਆ ਲੈ ਸਿਖਿ ਸਿਖੁ ਸਦਾਇਆ ।
ਗੁਰ ਸਿਖ ਇਕੋ ਹੋਇ ਜੋ ਗੁਰ ਭਾਇਆ ।
ਹੀਰਾ ਕਣੀ ਪਰੋਇ ਹੀਰੁ ਬਿਧਾਇਆ ।
ਜਲ ਤਰੰਗੁ ਅਵਲੋਇ ਸਲਿਲ ਸਮਾਇਆ ।
ਜੋਤੀ ਜੋਤਿ ਸਮੋਇ ਦੀਪੁ ਦੀਪਾਇਆ ।
ਅਚਰਜ ਅਚਰਜੁ ਢੋਇ ਚਲਤੁ ਬਣਾਇਆ ।
ਦੁਧਹੁ ਦਹੀ ਵਿਲੋਇ ਘਿਉ ਕਢਾਇਆ ।
ਇਕੁ ਚਾਨਣੁ ਤ੍ਰਿਹੁ ਲੋਇ ਪ੍ਰਗਟੀਆਇਆ ।੧੧।
No sur or taal has been added for this shabad yet. Contributions come in through the class form.