Shabad
ਪ੍ਰਭਾਤੀ ਮਹਲਾ ੧ ਦਖਣੀ ॥
ਗੋਤਮੁ ਤਪਾ ਅਹਿਲਿਆ ਇਸਤ੍ਰੀ ਤਿਸੁ ਦੇਖਿ ਇੰਦ੍ਰੁ ਲੁਭਾਇਆ ॥
ਸਹਸ ਸਰੀਰ ਚਿਹਨ ਭਗ ਹੂਏ ਤਾ ਮਨਿ ਪਛੋਤਾਇਆ ॥੧॥
ਕੋਈ ਜਾਣਿ ਨ ਭੂਲੈ ਭਾਈ ॥
ਸੋ ਭੂਲੈ ਜਿਸੁ ਆਪਿ ਭੁਲਾਏ ਬੂਝੈ ਜਿਸੈ ਬੁਝਾਈ ॥੧॥ ਰਹਾਉ ॥
ਤਿਨਿ ਹਰੀ ਚੰਦਿ ਪ੍ਰਿਥਮੀ ਪਤਿ ਰਾਜੈ ਕਾਗਦਿ ਕੀਮ ਨ ਪਾਈ ॥
ਅਉਗਣੁ ਜਾਣੈ ਤ ਪੁੰਨ ਕਰੇ ਕਿਉ ਕਿਉ ਨੇਖਾਸਿ ਬਿਕਾਈ ॥੨॥
ਕਰਉ ਅਢਾਈ ਧਰਤੀ ਮਾਂਗੀ ਬਾਵਨ ਰੂਪਿ ਬਹਾਨੈ ॥
ਕਿਉ ਪਇਆਲਿ ਜਾਇ ਕਿਉ ਛਲੀਐ ਜੇ ਬਲਿ ਰੂਪੁ ਪਛਾਨੈ ॥੩॥
ਰਾਜਾ ਜਨਮੇਜਾ ਦੇ ਮਤਂੀ ਬਰਜਿ ਬਿਆਸਿ ਪੜੑਾਇਆ ॥
ਤਿਨਿੑ ਕਰਿ ਜਗ ਅਠਾਰਹ ਘਾਏ ਕਿਰਤੁ ਨ ਚਲੈ ਚਲਾਇਆ ॥੪॥
ਗਣਤ ਨ ਗਣਂੀ ਹੁਕਮੁ ਪਛਾਣਾ ਬੋਲੀ ਭਾਇ ਸੁਭਾਈ ॥
ਜੋ ਕਿਛੁ ਵਰਤੈ ਤੁਧੈ ਸਲਾਹਂੀ ਸਭ ਤੇਰੀ ਵਡਿਆਈ ॥੫॥
ਗੁਰਮੁਖਿ ਅਲਿਪਤੁ ਲੇਪੁ ਕਦੇ ਨ ਲਾਗੈ ਸਦਾ ਰਹੈ ਸਰਣਾਈ ॥
ਮਨਮੁਖੁ ਮੁਗਧੁ ਆਗੈ ਚੇਤੈ ਨਾਹੀ ਦੁਖਿ ਲਾਗੈ ਪਛੁਤਾਈ ॥੬॥
ਆਪੇ ਕਰੇ ਕਰਾਏ ਕਰਤਾ ਜਿਨਿ ਏਹ ਰਚਨਾ ਰਚੀਐ ॥
ਹਰਿ ਅਭਿਮਾਨੁ ਨ ਜਾਈ ਜੀਅਹੁ ਅਭਿਮਾਨੇ ਪੈ ਪਚੀਐ ॥੭॥
ਭੁਲਣ ਵਿਚਿ ਕੀਆ ਸਭੁ ਕੋਈ ਕਰਤਾ ਆਪਿ ਨ ਭੁਲੈ ॥
ਨਾਨਕ ਸਚਿ ਨਾਮਿ ਨਿਸਤਾਰਾ ਕੋ ਗੁਰ ਪਰਸਾਦਿ ਅਘੁਲੈ ॥੮॥੪॥
No sur or taal has been added for this shabad yet. Contributions come in through the class form.
About this Raag — Raag Prabhaatee
- Time
- Early morning before/at dawn, 3am-6am / 6am-9am
- Mood
- Devotion at daybreak; a call to remember the Divine as day breaks.
- Notes
- Two accepted forms exist - one in Bhairav thaat, one (more widely accepted) in Kalyan thaat.