Shabad
ਪਉੜੀ ੩
ਸਤਿਗੁਰ ਸਚਾ ਪਾਤਿਸਾਹੁ ਬੇਪਰਵਾਹੁ ਅਥਾਹੁ ਸਹਾਬਾ ।
ਨਾਉ ਗਰੀਬ ਨਿਵਾਜੁ ਹੈ ਬੇਮੁਹਤਾਜ ਨ ਮੋਹੁ ਮੁਹਾਬਾ ।
ਬੇਸੁਮਾਰ ਨਿਰੰਕਾਰੁ ਹੈ ਅਲਖ ਅਪਾਰੁ ਸਲਾਹ ਸਿਞਾਬਾ ।
ਕਾਇਮੁ ਦਾਇਮੁ ਸਾਹਿਬੀ ਹਾਜਰੁ ਨਾਜਰੁ ਵੇਦ ਕਿਤਾਬਾ ।
ਅਗਮੁ ਅਡੋਲੁ ਅਤੋਲੁ ਹੈ ਤੋਲਣਹਾਰੁ ਨ ਡੰਡੀ ਛਾਬਾ ।
ਇਕੁ ਛਤਿ ਰਾਜੁ ਕਮਾਂਵਦਾ ਦੁਸਮਣੁ ਦੂਤੁ ਨ ਸੋਰ ਸਰਾਬਾ ।
ਆਦਲੁ ਅਦਲੁ ਚਲਾਇਦਾ ਜਾਲਮੁ ਜੁਲਮੁ ਨ ਜੋਰ ਜਰਾਬਾ ।
ਜਾਹਰ ਪੀਰ ਜਗਤੁ ਗੁਰੁ ਬਾਬਾ ।੩।
No sur or taal has been added for this shabad yet. Contributions come in through the class form.