Shabad
ਮਲਾਰ ਮਹਲਾ ੩ ਘਰੁ ੨ ॥
ੴ ਸਤਿਗੁਰ ਪ੍ਰਸਾਦਿ ॥
ਇਹੁ ਮਨੁ ਗਿਰਹੀ ਕਿ ਇਹੁ ਮਨੁ ਉਦਾਸੀ ॥
ਕਿ ਇਹੁ ਮਨੁ ਅਵਰਨੁ ਸਦਾ ਅਵਿਨਾਸੀ ॥
ਕਿ ਇਹੁ ਮਨੁ ਚੰਚਲੁ ਕਿ ਇਹੁ ਮਨੁ ਬੈਰਾਗੀ ॥
ਇਸੁ ਮਨ ਕਉ ਮਮਤਾ ਕਿਥਹੁ ਲਾਗੀ ॥੧॥
ਪੰਡਿਤ ਇਸੁ ਮਨ ਕਾ ਕਰਹੁ ਬੀਚਾਰੁ ॥
ਅਵਰੁ ਕਿ ਬਹੁਤਾ ਪੜਹਿ ਉਠਾਵਹਿ ਭਾਰੁ ॥੧॥ ਰਹਾਉ ॥
ਮਾਇਆ ਮਮਤਾ ਕਰਤੈ ਲਾਈ ॥
ਏਹੁ ਹੁਕਮੁ ਕਰਿ ਸ੍ਰਿਸਟਿ ਉਪਾਈ ॥
ਗੁਰ ਪਰਸਾਦੀ ਬੂਝਹੁ ਭਾਈ ॥
ਸਦਾ ਰਹਹੁ ਹਰਿ ਕੀ ਸਰਣਾਈ ॥੨॥
ਸੋ ਪੰਡਿਤੁ ਜੋ ਤਿਹਾਂ ਗੁਣਾ ਕੀ ਪੰਡ ਉਤਾਰੈ ॥
ਅਨਦਿਨੁ ਏਕੋ ਨਾਮੁ ਵਖਾਣੈ ॥
ਸਤਿਗੁਰ ਕੀ ਓਹੁ ਦੀਖਿਆ ਲੇਇ ॥
ਸਤਿਗੁਰ ਆਗੈ ਸੀਸੁ ਧਰੇਇ ॥
ਸਦਾ ਅਲਗੁ ਰਹੈ ਨਿਰਬਾਣੁ ॥
ਸੋ ਪੰਡਿਤੁ ਦਰਗਹ ਪਰਵਾਣੁ ॥੩॥
ਸਭਨਾਂ ਮਹਿ ਏਕੋ ਏਕੁ ਵਖਾਣੈ ॥
ਜਾਂ ਏਕੋ ਵੇਖੈ ਤਾਂ ਏਕੋ ਜਾਣੈ ॥
ਜਾ ਕਉ ਬਖਸੇ ਮੇਲੇ ਸੋਇ ॥
ਐਥੈ ਓਥੈ ਸਦਾ ਸੁਖੁ ਹੋਇ ॥੪॥
ਕਹਤ ਨਾਨਕੁ ਕਵਨ ਬਿਧਿ ਕਰੇ ਕਿਆ ਕੋਇ ॥
ਸੋਈ ਮੁਕਤਿ ਜਾ ਕਉ ਕਿਰਪਾ ਹੋਇ ॥
ਅਨਦਿਨੁ ਹਰਿ ਗੁਣ ਗਾਵੈ ਸੋਇ ॥
ਸਾਸਤ੍ਰ ਬੇਦ ਕੀ ਫਿਰਿ ਕੂਕ ਨ ਹੋਇ ॥੫॥੧॥੧੦॥
No sur or taal has been added for this shabad yet. Contributions come in through the class form.
About this Raag — Raag Malaar
- Time
- Rainy season (seasonal); night
- Mood
- Associated with rain; longing, and the joy of union like rain after drought.