← Back to search

Ang 24 Vaaran Bhai Gurdas Ji Vaar 24 Bhai Gurdas Ji ID: BMV

1

16 beats

Dha
Dhin
Dhin
Dha
Dha
Dhin
Dhin
Dha
Dha
Tin
Tin
Na
Na
Dhin
Dhin
Dha

Shabad

ਪਉੜੀ ੨੫

ਨਿਰੰਕਾਰ ਨਾਨਕ ਦੇਉ ਨਿਰੰਕਾਰਿ ਆਕਾਰ ਬਣਾਇਆ ।

ਗੁਰੁ ਅੰਗਦੁ ਗੁਰੁ ਅੰਗ ਤੇ ਗੰਗਹੁ ਜਾਣੁ ਤਰੰਗ ਉਠਾਇਆ ।

ਅਮਰਦਾਸੁ ਗੁਰੁ ਅੰਗਦਹੁ ਜੋਤਿ ਸਰੂਪ ਚਲਤੁ ਵਰਤਾਇਆ ।

ਗੁਰੁ ਅਮਰਹੁ ਗੁਰੁ ਰਾਮਦਾਸੁ ਅਨਹਦ ਨਾਦਹੁ ਸਬਦੁ ਸੁਣਾਇਆ ।

ਰਾਮਦਾਸਹੁ ਅਰਜਨੁ ਗੁਰੂ ਦਰਸਨੁ ਦਰਪਨਿ ਵਿਚਿ ਦਿਖਾਇਆ ।

ਹਰਿਗੋਬਿੰਦ ਗੁਰ ਅਰਜਨਹੁ ਗੁਰੁ ਗੋਬਿੰਦ ਨਾਉ ਸਦਵਾਇਆ ।

ਗੁਰ ਮੂਰਤਿ ਗੁਰ ਸਬਦੁ ਹੈ ਸਾਧਸੰਗਤਿ ਵਿਚਿ ਪਰਗਟੀ ਆਇਆ ।

ਪੈਰੀ ਪਾਇ ਸਭ ਜਗਤੁ ਤਰਾਇਆ ।੨੫।੨੪। ਚਉਵੀਹ ।

No sur or taal has been added for this shabad yet. Contributions come in through the class form.