Shabad
ੴ ਸਤਿਗੁਰ ਪ੍ਰਸਾਦਿ ॥
ਪਉੜੀ ੧
ਨਾਰਾਇਣ ਨਿਜ ਰੂਪੁ ਧਰਿ ਨਾਥਾ ਨਾਥ ਸਨਾਥ ਕਰਾਇਆ ।
ਨਰਪਤਿ ਨਰਹ ਨਰਿੰਦੁ ਹੈ ਨਿਰੰਕਾਰਿ ਆਕਾਰੁ ਬਣਾਇਆ ।
ਕਰਤਾ ਪੁਰਖੁ ਵਖਾਣੀਐ ਕਾਰਣੁ ਕਰਣੁ ਬਿਰਦੁ ਬਿਰਦਾਇਆ ।
ਦੇਵੀ ਦੇਵ ਦੇਵਾਧਿ ਦੇਵ ਅਲਖ ਅਭੇਵ ਨ ਅਲਖੁ ਲਖਾਇਆ ।
ਸਤਿ ਰੂਪੁ ਸਤਿ ਨਾਮੁ ਕਰਿ ਸਤਿਗੁਰ ਨਾਨਕ ਦੇਉ ਜਪਾਇਆ ।
ਧਰਮਸਾਲ ਕਰਤਾਰਪੁਰੁ ਸਾਧਸੰਗਤਿ ਸਚ ਖੰਡੁ ਵਸਾਇਆ ।
ਵਾਹਿਗੁਰੂ ਗੁਰ ਸਬਦੁ ਸੁਣਾਇਆ ।੧।
No sur or taal has been added for this shabad yet. Contributions come in through the class form.