← Back to search

Ang 24 Vaaran Bhai Gurdas Ji Vaar 24 Bhai Gurdas Ji ID: FAC

1

16 beats

Dha
Dhin
Dhin
Dha
Dha
Dhin
Dhin
Dha
Dha
Tin
Tin
Na
Na
Dhin
Dhin
Dha

Shabad

ਪਉੜੀ ੮

ਗੁਰੁ ਅੰਗਦ ਗੁਰੁ ਅੰਗ ਤੇ ਅੰਮ੍ਰਿਤ ਬਿਰਖੁ ਅੰਮ੍ਰਿਤ ਫਲ ਫਲਿਆ ।

ਜੋਤੀ ਜੋਤਿ ਜਗਾਈਅਨੁ ਦੀਵੇ ਤੇ ਜਿਉ ਦੀਵਾ ਬਲਿਆ ।

ਹੀਰੈ ਹੀਰਾ ਬੇਧਿਆ ਛਲੁ ਕਰਿ ਅਛਲੀ ਅਛਲੁ ਛਲਿਆ ।

ਕੋਇ ਬੁਝਿ ਨ ਹੰਘਈ ਪਾਣੀ ਅੰਦਰਿ ਪਾਣੀ ਰਲਿਆ ।

ਸਚਾ ਸਚੁ ਸੁਹਾਵੜਾ ਸਚੁ ਅੰਦਰਿ ਸਚੁ ਸਚਹੁ ਢਲਿਆ ।

ਨਿਹਚਲੁ ਸਚਾ ਤਖਤੁ ਹੈ ਅਬਿਚਲ ਰਾਜ ਨ ਹਲੈ ਹਲਿਆ ।

ਸਚ ਸਬਦੁ ਗੁਰਿ ਸਉਪਿਆ ਸਚ ਟਕਸਾਲਹੁ ਸਿਕਾ ਚਲਿਆ ।

ਸਿਧ ਨਾਥ ਅਵਤਾਰ ਸਭ ਹਥ ਜੋੜਿ ਕੈ ਹੋਏ ਖਲਿਆ ।

ਸਚਾ ਹੁਕਮੁ ਸੁ ਅਟਲੁ ਨ ਟਲਿਆ ।੮।

No sur or taal has been added for this shabad yet. Contributions come in through the class form.