Shabad
ਪਉੜੀ ੨੦
ਚਾਰੇ ਚਕ ਨਿਵਾਇਓਨੁ ਸਿਖ ਸੰਗਤਿ ਆਵੈ ਅਗਣਤਾ ।
ਲੰਗਰੁ ਚਲੈ ਗੁਰ ਸਬਦਿ ਪੂਰੇ ਪੂਰੀ ਬਣੀ ਬਣਤਾ ।
ਗੁਰਮੁਖਿ ਛਤ੍ਰੁ ਨਿਰੰਜਨੀ ਪੂਰਨ ਬ੍ਰਹਮ ਪਰਮ ਪਦ ਪਤਾ ।
ਵੇਦ ਕਤੇਬ ਅਗੋਚਰਾ ਗੁਰਮੁਖਿ ਸਬਦੁ ਸਾਧਸੰਗੁ ਸਤਾ ।
ਮਾਇਆ ਵਿਚਿ ਉਦਾਸੁ ਕਰਿ ਗੁਰੁ ਸਿਖ ਜਨਕ ਅਸੰਖ ਭਗਤਾ ।
ਕੁਦਰਤਿ ਕੀਮ ਨ ਜਾਣੀਐ ਅਕਥ ਕਥਾ ਅਬਿਗਤ ਅਬਿਗਤਾ ।
ਗੁਰਮੁਖਿ ਸੁਖ ਫਲੁ ਸਹਜ ਜੁਗਤਾ ।੨੦।
No sur or taal has been added for this shabad yet. Contributions come in through the class form.