Shabad
ਪਉੜੀ ੫
ਅੰਗਹੁ ਅੰਗੁ ਉਪਾਇਓਨੁ ਗੰਗਹੁ ਜਾਣੁ ਤਰੰਗੁ ਉਠਾਇਆ ।
ਗਹਿਰ ਗੰਭੀਰੁ ਗਹੀਰੁ ਗੁਣੁ ਗੁਰਮੁਖਿ ਗੁਰੁ ਗੋਬਿੰਦੁ ਸਦਾਇਆ ।
ਦੁਖ ਸੁਖ ਦਾਤਾ ਦੇਣਿਹਾਰੁ ਦੁਖ ਸੁਖ ਸਮਸਰਿ ਲੇਪੁ ਨ ਲਾਇਆ ।
ਗੁਰ ਚੇਲਾ ਚੇਲਾ ਗੁਰੂ ਗੁਰੁ ਚੇਲੇ ਪਰਚਾ ਪਰਚਾਇਆ ।
ਬਿਰਖਹੁ ਫਲੁ ਫਲ ਤੇ ਬਿਰਖੁ ਪਿਉ ਪੁਤਹੁ ਪੁਤੁ ਪਿਉ ਪਤੀਆਇਆ ।
ਪਾਰਬ੍ਰਹਮੁ ਪੂਰਨੁ ਬ੍ਰਹਮੁ ਸਬਦੁ ਸੁਰਤਿ ਲਿਵ ਅਲਖ ਲਖਾਇਆ ।
ਬਾਬਾਣੇ ਗੁਰ ਅੰਗਦ ਆਇਆ ।੫।
No sur or taal has been added for this shabad yet. Contributions come in through the class form.