Shabad
ਸਉਦਾ ਇਕਤੁ ਹਟਿ ਸਬਦਿ ਵਿਸਾਹੀਐ ।
ਪੂਰਾ ਪੂਰੇ ਵਟਿ ਕਿ ਆਖਿ ਸਲਾਹੀਐ ।
ਕਦੇ ਨ ਹੋਵੈ ਘਟਿ ਸਚੀ ਪਤਿਸਾਹੀਐ ।
ਪੂਰੇ ਸਤਿਗੁਰ ਖਟਿ ਅਖੁਟੁ ਸਮਾਹੀਐ ।
ਸਾਧਸੰਗਤਿ ਪਰਗਟਿ ਸਦਾ ਨਿਬਾਹੀਐ ।
ਚਾਵਲਿ ਇਕਤੇ ਸਟਿ ਨ ਦੂਜੀ ਵਾਹੀਐ ।
ਜਮ ਦੀ ਫਾਹੀ ਕਟਿ ਦਾਦਿ ਇਲਾਹੀਐ ।
ਪੰਜੇ ਦੂਤ ਸੰਘਟਿ ਢੇਰੀ ਢਾਹੀਐ ।
ਪਾਣੀ ਜਿਉ ਹਰਿਹਟਿ ਸੁ ਖੇਤਿ ਉਮਾਹੀਐ ।੬।
No sur or taal has been added for this shabad yet. Contributions come in through the class form.