Shabad
ਪਉੜੀ ੨੧
ਹਰਖਹੁ ਸੋਗਹੁ ਬਾਹਰਾ ਹਰਣ ਭਰਣ ਸਮਰਥੁ ਸਰੰਦਾ ।
ਰਸ ਕਸ ਰੂਪ ਨ ਰੇਖਿ ਵਿਚਿ ਰਾਗ ਰੰਗ ਨਿਰਲੇਪੁ ਰਹੰਦਾ ।
ਗੋਸਟਿ ਗਿਆਨ ਅਗੋਚਰਾ ਬੁਧਿ ਬਲ ਬਚਨ ਬਿਬੇਕ ਨ ਛੰਦਾ ।
ਗੁਰ ਗੋਵਿੰਦੁ ਗੋਵਿੰਦੁ ਗੁਰੁ ਹਰਿਗੋਵਿੰਦੁ ਸਦਾ ਵਿਗਸੰਦਾ ।
ਅਚਰਜ ਨੋ ਅਚਰਜ ਮਿਲੈ ਵਿਸਮਾਦੈ ਵਿਸਮਾਦ ਮਿਲੰਦਾ ।
ਗੁਰਮੁਖਿ ਮਾਰਗਿ ਚਲਣਾ ਖੰਡੇਧਾਰ ਕਾਰ ਨਿਬਹੰਦਾ ।
ਗੁਰ ਸਿਖ ਲੈ ਗੁਰਸਿਖੁ ਚਲੰਦਾ ।੨੧।
No sur or taal has been added for this shabad yet. Contributions come in through the class form.