Shabad
ਏਕਾ ਏਕੰਕਾਰੁ ਲਿਖਿ ਦੇਖਾਲਿਆ ।
ਊੜਾ ਓਅੰਕਾਰੁ ਪਾਸਿ ਬਹਾਲਿਆ ।
ਸਤਿ ਨਾਮੁ ਕਰਤਾਰੁ ਨਿਰਭਉ ਭਾਲਿਆ ।
ਨਿਰਵੈਰਹੁ ਜੈਕਾਰੁ ਅਜੂਨਿ ਅਕਾਲਿਆ ।
ਸਚੁ ਨੀਸਾਣੁ ਅਪਾਰੁ ਜੋਤਿ ਉਜਾਲਿਆ ।
ਪੰਜ ਅਖਰ ਉਪਕਾਰ ਨਾਮੁ ਸਮਾਲਿਆ ।
ਪਰਮੇਸੁਰ ਸੁਖੁ ਸਾਰੁ ਨਦਰਿ ਨਿਹਾਲਿਆ ।
ਨਉ ਅਗਿ ਸੁੰਨ ਸੁਮਾਰੁ ਸੰਗਿ ਨਿਰਾਲਿਆ ।
ਨੀਲ ਅਨੀਲ ਵੀਚਾਰ ਪਿਰਮ ਪਿਆਲਿਆ ।੧੫।
No sur or taal has been added for this shabad yet. Contributions come in through the class form.