Shabad
ਸੂਹੀ ਮਹਲਾ ੩ ॥
ਹਰਿ ਜੀ ਸੂਖਮੁ ਅਗਮੁ ਹੈ ਕਿਤੁ ਬਿਧਿ ਮਿਲਿਆ ਜਾਇ ॥
ਗੁਰ ਕੈ ਸਬਦਿ ਭ੍ਰਮੁ ਕਟੀਐ ਅਚਿੰਤੁ ਵਸੈ ਮਨਿ ਆਇ ॥੧॥
ਗੁਰਮੁਖਿ ਹਰਿ ਹਰਿ ਨਾਮੁ ਜਪੰਨਿ ॥
ਹਉ ਤਿਨ ਕੈ ਬਲਿਹਾਰਣੈ ਮਨਿ ਹਰਿ ਗੁਣ ਸਦਾ ਰਵੰਨਿ ॥੧॥ ਰਹਾਉ ॥
ਗੁਰੁ ਸਰਵਰੁ ਮਾਨ ਸਰੋਵਰੁ ਹੈ ਵਡਭਾਗੀ ਪੁਰਖ ਲਹੰਨਿੑ ॥
ਸੇਵਕ ਗੁਰਮੁਖਿ ਖੋਜਿਆ ਸੇ ਹੰਸੁਲੇ ਨਾਮੁ ਲਹੰਨਿ ॥੨॥
ਨਾਮੁ ਧਿਆਇਨਿੑ ਰੰਗ ਸਿਉ ਗੁਰਮੁਖਿ ਨਾਮਿ ਲਗੰਨਿੑ ॥
ਧੁਰਿ ਪੂਰਬਿ ਹੋਵੈ ਲਿਖਿਆ ਗੁਰ ਭਾਣਾ ਮੰਨਿ ਲਏਨਿੑ ॥੩॥
ਵਡਭਾਗੀ ਘਰੁ ਖੋਜਿਆ ਪਾਇਆ ਨਾਮੁ ਨਿਧਾਨੁ ॥
ਗੁਰਿ ਪੂਰੈ ਵੇਖਾਲਿਆ ਪ੍ਰਭੁ ਆਤਮ ਰਾਮੁ ਪਛਾਨੁ ॥੪॥
ਸਭਨਾ ਕਾ ਪ੍ਰਭੁ ਏਕੁ ਹੈ ਦੂਜਾ ਅਵਰੁ ਨ ਕੋਇ ॥
ਗੁਰ ਪਰਸਾਦੀ ਮਨਿ ਵਸੈ ਤਿਤੁ ਘਟਿ ਪਰਗਟੁ ਹੋਇ ॥੫॥
ਸਭੁ ਅੰਤਰਜਾਮੀ ਬ੍ਰਹਮੁ ਹੈ ਬ੍ਰਹਮੁ ਵਸੈ ਸਭ ਥਾਇ ॥
ਮੰਦਾ ਕਿਸ ਨੋ ਆਖੀਐ ਸਬਦਿ ਵੇਖਹੁ ਲਿਵ ਲਾਇ ॥੬॥
ਬੁਰਾ ਭਲਾ ਤਿਚਰੁ ਆਖਦਾ ਜਿਚਰੁ ਹੈ ਦੁਹੁ ਮਾਹਿ ॥
ਗੁਰਮੁਖਿ ਏਕੋ ਬੁਝਿਆ ਏਕਸੁ ਮਾਹਿ ਸਮਾਇ ॥੭॥
ਸੇਵਾ ਸਾ ਪ੍ਰਭ ਭਾਵਸੀ ਜੋ ਪ੍ਰਭੁ ਪਾਏ ਥਾਇ ॥
ਜਨ ਨਾਨਕ ਹਰਿ ਆਰਾਧਿਆ ਗੁਰ ਚਰਣੀ ਚਿਤੁ ਲਾਇ ॥੮॥੨॥੪॥੯॥
No sur or taal has been added for this shabad yet. Contributions come in through the class form.
About this Raag — Raag Soohee
- Time
- Late morning / midday
- Mood
- The joy of union and the ache of separation; devotion and love.