Shabad
ਪਉੜੀ ੨੪
ਪਾਰਬ੍ਰਹਮੁ ਪੂਰਨ ਬ੍ਰਹਮਿ ਸਤਿਗੁਰ ਆਪੇ ਆਪੁ ਉਪਾਇਆ ।
ਗੁਰੁ ਗੋਬਿੰਦੁ ਗੋਵਿੰਦੁ ਗੁਰੁ ਜੋਤਿ ਇਕ ਦੁਇ ਨਾਵ ਧਰਾਇਆ ।
ਪੁਤੁ ਪਿਅਹੁ ਪਿਉ ਪੁਤ ਤੇ ਵਿਸਮਾਦਹੁ ਵਿਸਮਾਦੁ ਸੁਣਾਇਆ ।
ਬਿਰਖਹੁ ਫਲੁ ਫਲ ਤੇ ਬਿਰਖੁ ਆਚਰਜਹੁ ਆਚਰਜੁ ਸੁਹਾਇਆ ।
ਨਦੀ ਕਿਨਾਰੇ ਆਖੀਅਨਿ ਪੁਛੇ ਪਾਰਾਵਾਰੁ ਨ ਪਾਇਆ ।
ਹੋਰਨਿ ਅਲਖੁ ਨ ਲਖੀਐ ਗੁਰੁ ਚੇਲੇ ਮਿਲਿ ਅਲਖੁ ਲਖਾਇਆ ।
ਹਰਿਗੋਵਿੰਦੁ ਗੁਰੂ ਗੁਰੁ ਭਾਇਆ ।੨੪।
No sur or taal has been added for this shabad yet. Contributions come in through the class form.