Shabad
ਗੋਂਡ ਮਹਲਾ ੪ ॥
ਐਸਾ ਹਰਿ ਸੇਵੀਐ ਨਿਤ ਧਿਆਈਐ ਜੋ ਖਿਨ ਮਹਿ ਕਿਲਵਿਖ ਸਭਿ ਕਰੇ ਬਿਨਾਸਾ ॥
ਜੇ ਹਰਿ ਤਿਆਗਿ ਅਵਰ ਕੀ ਆਸ ਕੀਜੈ ਤਾ ਹਰਿ ਨਿਹਫਲ ਸਭ ਘਾਲ ਗਵਾਸਾ ॥
ਮੇਰੇ ਮਨ ਹਰਿ ਸੇਵਿਹੁ ਸੁਖਦਾਤਾ ਸੁਆਮੀ ਜਿਸੁ ਸੇਵਿਐ ਸਭ ਭੁਖ ਲਹਾਸਾ ॥੧॥
ਮੇਰੇ ਮਨ ਹਰਿ ਊਪਰਿ ਕੀਜੈ ਭਰਵਾਸਾ ॥
ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ਹਰਿ ਅਪਨੀ ਪੈਜ ਰਖੈ ਜਨ ਦਾਸਾ ॥੧॥ ਰਹਾਉ ॥
ਜੇ ਅਪਨੀ ਬਿਰਥਾ ਕਹਹੁ ਅਵਰਾ ਪਹਿ ਤਾ ਆਗੈ ਅਪਨੀ ਬਿਰਥਾ ਬਹੁ ਬਹੁਤੁ ਕਢਾਸਾ ॥
ਅਪਨੀ ਬਿਰਥਾ ਕਹਹੁ ਹਰਿ ਅਪੁਨੇ ਸੁਆਮੀ ਪਹਿ ਜੋ ਤੁਮੑਰੇ ਦੂਖ ਤਤਕਾਲ ਕਟਾਸਾ ॥
ਸੋ ਐਸਾ ਪ੍ਰਭੁ ਛੋਡਿ ਅਪਨੀ ਬਿਰਥਾ ਅਵਰਾ ਪਹਿ ਕਹੀਐ ਅਵਰਾ ਪਹਿ ਕਹਿ ਮਨ ਲਾਜ ਮਰਾਸਾ ॥੨॥
ਜੋ ਸੰਸਾਰੈ ਕੇ ਕੁਟੰਬ ਮਿਤ੍ਰ ਭਾਈ ਦੀਸਹਿ ਮਨ ਮੇਰੇ ਤੇ ਸਭਿ ਅਪਨੈ ਸੁਆਇ ਮਿਲਾਸਾ ॥
ਜਿਤੁ ਦਿਨਿ ਉਨੑ ਕਾ ਸੁਆਉ ਹੋਇ ਨ ਆਵੈ ਤਿਤੁ ਦਿਨਿ ਨੇੜੈ ਕੋ ਨ ਢੁਕਾਸਾ ॥
ਮਨ ਮੇਰੇ ਅਪਨਾ ਹਰਿ ਸੇਵਿ ਦਿਨੁ ਰਾਤੀ ਜੋ ਤੁਧੁ ਉਪਕਰੈ ਦੂਖਿ ਸੁਖਾਸਾ ॥੩॥
ਤਿਸ ਕਾ ਭਰਵਾਸਾ ਕਿਉ ਕੀਜੈ ਮਨ ਮੇਰੇ ਜੋ ਅੰਤੀ ਅਉਸਰਿ ਰਖਿ ਨ ਸਕਾਸਾ ॥
ਹਰਿ ਜਪੁ ਮੰਤੁ ਗੁਰ ਉਪਦੇਸੁ ਲੈ ਜਾਪਹੁ ਤਿਨੑ ਅੰਤਿ ਛਡਾਏ ਜਿਨੑ ਹਰਿ ਪ੍ਰੀਤਿ ਚਿਤਾਸਾ ॥
ਜਨ ਨਾਨਕ ਅਨਦਿਨੁ ਨਾਮੁ ਜਪਹੁ ਹਰਿ ਸੰਤਹੁ ਇਹੁ ਛੂਟਣ ਕਾ ਸਾਚਾ ਭਰਵਾਸਾ ॥੪॥੨॥
No sur or taal has been added for this shabad yet. Contributions come in through the class form.
About this Raag — Raag Gond
- Mood
- Wonder; a sense of surprise and awe.