Shabad
ਪਉੜੀ ੧੯
ਵਾਟੈ ਮਾਣਸ ਮਾਰਦਾ ਬੈਠਾ ਬਾਲਮੀਕ ਵਟਵਾੜਾ ।
ਪੂਰਾ ਸਤਿਗੁਰੁ ਭੇਟਿਆ ਮਨ ਵਿਚਿ ਹੋਆ ਖਿੰਜੋਤਾੜਾ ।
ਮਾਰਨ ਨੋ ਲੋਚੈ ਘਣਾ ਕਢਿ ਨ ਹੰਘੈ ਹਥੁ ਉਘਾੜਾ ।
ਸਤਿਗੁਰ ਮਨੂਆ ਰਾਖਿਆ ਹੋਇ ਨ ਆਵੈ ਉਛੇਹਾੜਾ ।
ਅਉਗੁਣੁ ਸਭ ਪਰਗਾਸਿਅਨੁ ਰੋਜਗਾਰੁ ਹੈ ਏਹੁ ਅਸਾੜਾ ।
ਘਰ ਵਿਚਿ ਪੁਛਣ ਘਲਿਆ ਅੰਤਿ ਕਾਲ ਹੈ ਕੋਇ ਅਸਾੜਾ ।
ਕੋੜਮੜਾ ਚਉਖੰਨੀਐ ਕੋਇ ਨ ਬੇਲੀ ਕਰਦੇ ਝਾੜਾ ।
ਸਚੁ ਦ੍ਰਿੜਾਇ ਉਧਾਰਿਅਨੁ ਟਪਿ ਨਿਕਥਾ ਉਪਰ ਵਾੜਾ ।
ਗੁਰਮੁਖਿ ਲੰਘੇ ਪਾਪ ਪਹਾੜਾ ।੧੯।
No sur or taal has been added for this shabad yet. Contributions come in through the class form.