Shabad
ਬਸੰਤੁ ਮਹਲਾ ੩ ॥
ਬਿਨੁ ਕਰਮਾ ਸਭ ਭਰਮਿ ਭੁਲਾਈ ॥
ਮਾਇਆ ਮੋਹਿ ਬਹੁਤੁ ਦੁਖੁ ਪਾਈ ॥
ਮਨਮੁਖ ਅੰਧੇ ਠਉਰ ਨ ਪਾਈ ॥
ਬਿਸਟਾ ਕਾ ਕੀੜਾ ਬਿਸਟਾ ਮਾਹਿ ਸਮਾਈ ॥੧॥
ਹੁਕਮੁ ਮੰਨੇ ਸੋ ਜਨੁ ਪਰਵਾਣੁ ॥
ਗੁਰ ਕੈ ਸਬਦਿ ਨਾਮਿ ਨੀਸਾਣੁ ॥੧॥ ਰਹਾਉ ॥
ਸਾਚਿ ਰਤੇ ਜਿਨੑਾ ਧੁਰਿ ਲਿਖਿ ਪਾਇਆ ॥
ਹਰਿ ਕਾ ਨਾਮੁ ਸਦਾ ਮਨਿ ਭਾਇਆ ॥
ਸਤਿਗੁਰ ਕੀ ਬਾਣੀ ਸਦਾ ਸੁਖੁ ਹੋਇ ॥
ਜੋਤੀ ਜੋਤਿ ਮਿਲਾਏ ਸੋਇ ॥੨॥
ਏਕੁ ਨਾਮੁ ਤਾਰੇ ਸੰਸਾਰੁ ॥
ਗੁਰ ਪਰਸਾਦੀ ਨਾਮ ਪਿਆਰੁ ॥
ਬਿਨੁ ਨਾਮੈ ਮੁਕਤਿ ਕਿਨੈ ਨ ਪਾਈ ॥
ਪੂਰੇ ਗੁਰ ਤੇ ਨਾਮੁ ਪਲੈ ਪਾਈ ॥੩॥
ਸੋ ਬੂਝੈ ਜਿਸੁ ਆਪਿ ਬੁਝਾਏ ॥
ਸਤਿਗੁਰ ਸੇਵਾ ਨਾਮੁ ਦ੍ਰਿੜੑਾਏ ॥
ਜਿਨ ਇਕੁ ਜਾਤਾ ਸੇ ਜਨ ਪਰਵਾਣੁ ॥
ਨਾਨਕ ਨਾਮਿ ਰਤੇ ਦਰਿ ਨੀਸਾਣੁ ॥੪॥੧੦॥
No sur or taal has been added for this shabad yet. Contributions come in through the class form.
About this Raag — Raag Basant
▶ Watch on YouTube
- Time
- Spring season (seasonal - not time-bound)
- Mood
- The joy of spring; renewal, celebration and hope.
- Notes
- Data does not distinguish a separate Basant Hindol; this is the plain Basant playlist.